ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਗਠਨ ਵਿੱਚ ਵੱਡੀ ਜ਼ਿੰਮੇਵਾਰੀ ਸੌਂਪੀ ਹੈ। BJP ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤੀਸ਼ ਪੂਨੀਆ ਨੂੰ ਪੰਜਾਬ ਦਾ ਪਾਰਟੀ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ BJP ਵੱਲੋਂ ਇਹ ਨਿਯੁਕਤੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਪਾਰਟੀ ਵੱਲੋਂ ਸੂਬੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਆਪਣੀ ਪਕੜ ਵਧਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ।
ਸਤੀਸ਼ ਪੂਨੀਆ ਪਹਿਲਾਂ ਰਾਜਸਥਾਨ BJP ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਰਾਜਸਥਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ। ਉਹ ਹਰਿਆਣਾ BJP ਦੇ ਇੰਚਾਰਜ ਵਜੋਂ ਵੀ ਕੰਮ ਕਰ ਚੁੱਕੇ ਹਨ।
ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਵੱਡੀਆਂ ਪਾਰਟੀਆਂ ਵੱਲੋਂ ਸੰਗਠਨਾਤਮਕ ਤਿਆਰੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਨਿਯੁਕਤੀ ਤੋਂ ਬਾਅਦ ਪੰਜਾਬ BJP ਵਿੱਚ ਹੋਰ organizational changes ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
